ਹਾਫ਼ਿਜ਼ ਸਈਦ ਨੂੰ ਝਟਕਾ,ਪਟੀਸ਼ਨ ਰੱਦ

0
482

ਲਾਹੌਰ: ਕਸ਼ਮੀਰ ਮੁੱਦਾ ਸੰਯੁਕਤ ਰਾਸ਼ਟਰ ਵਿੱਚ ਚੁੱਕੇ ਜਾਣ ਦੀ ਮੰਗ ਨੂੰ ਲੈ ਕੇ ਜਮਾਤ-ਓਦ-ਦਾਅਵਾ ਤੇ 26/11 ਹਮਲੇ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ ਨੂੰ ਝਟਕਾ ਲੱਗਾ ਹੈ। ਲਾਹੌਰ ਹਾਈ ਕੋਰਟ ਨੇ ਹਾਫ਼ਿਜ਼ ਦੀ ਪਟੀਸ਼ਨ ਰੱਦ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਹਾਫ਼ਿਜ਼ ਨੇ ਮੰਗ ਕੀਤੀ ਸੀ ਕਿ ਅਦਾਲਤ ਪਾਕਿਸਤਾਨ ਸਰਕਾਰ ਨੂੰ ਆਦੇਸ਼ ਦੇਵੇ ਕਿ ਉਹ ਕਸ਼ਮੀਰ ਮੁੱਦਾ ਸੰਯੁਕਤ ਰਾਸ਼ਟਰ ਵਿੱਚ ਚੁੱਕੇ ਤੇ ਇਸ ਨੂੰ ਕੌਮਾਂਤਰੀ ਪੱਧਰ ਉੱਤੇ ਲੈ ਕੇ ਜਾਵੇ।
ਲਾਹੌਰ ਹਾਈਕੋਰਟ ਦੇ ਚੀਫ਼ ਜਸਟਿਸ ਮਨਸੂਰ ਅਲੀ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਹਾਫ਼ਿਜ਼ ਸਈਦ ਨੇ ਆਪਣੇ ਵਕੀਲ ਏ.ਕੇ. ਡੋਗਰਾ ਰਾਹੀਂ ਪਿਛਲੇ ਸਾਲ ਇਹ ਪਟੀਸ਼ਨ ਅਦਾਲਤ ਵਿੱਚ ਦਾਖਲ ਕੀਤੀ ਸੀ। ਪਟੀਸ਼ਨ ਰੱਦ ਹੋਣ ਤੋਂ ਬਾਅਦ ਸਈਦ ਨੇ ਆਖਿਆ ਕਿ ਉਹ ਹੁਣ ਇਹ ਮੁੱਦਾ ਕੌਮਾਂਤਰੀ ਅਦਾਲਤ ਵਿੱਚ ਲੈ ਕੇ ਜਾਣਗੇ।
ਪਟੀਸ਼ਨ ਵਿੱਚ ਸਈਦ ਨੇ ਦਲੀਲ ਦਿੱਤੀ ਸੀ ਕਿ ਭਾਰਤ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਕੇ ਸੰਯੁਕਤ ਰਾਸ਼ਟਰ ਦੇ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਯਾਦ ਰਹੇ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਦੇ ਮੰਚ ਤੋਂ ਕਸ਼ਮੀਰ ਮੁੱਦਾ ਚੁੱਕਦਿਆਂ ਹਿਜ਼ਬੁਲ ਮੁਜ਼ਾਹਿਦੀਨ ਦੇ ਦਹਿਸ਼ਤਗਰਦ ਬੁਰਹਾਨ ਵਾਨੀ ਨੂੰ ਸ਼ਹੀਦ ਐਲਾਨਿਆ ਸੀ।

LEAVE A REPLY