‘ਪੱਤੇ’ ਫਾਊਂਡੇਸ਼ਨ ਵੱਲੋਂ ਆਈਟੀਆਈ ਵਿੱਚ ਲਾਏ ਗਏ

0
61
ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ। -ਫੋਟੋ: ਮਲਹੋਤਰਾ

ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ।

ਬਸੀ ਪਠਾਣਾਂ, 3 ਜੁਲਾਈ
ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਬਸੀ ਪਠਾਣਾਂ ਦੀ ਪੱਤੇ ਫਾਊਂਡੇਸ਼ਨ ਵੱਲੋਂ ਆਈ.ਟੀ.ਆਈ. ਵਿਖੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਮੌਕੇ ਕਿਹਾ ਕਿ ਅਜੋਕੇ ਦੌਰ ਵਿੱਚ ਬੂਟੇ ਲਾਉਣ ਦੀ ਸਖ਼ਤ ਲੋੜ ਹੈ। ਇਹ ਜਿੱਥੇ ਆਕਸੀਜ਼ਨ ਦਿੰਦੇ ਹਨ ਉੱਥੇ ਵਾਤਾਵਰਨ ਨੂੰ ਵੀ ਸ਼ੁੱਧ ਰੱਖਦੇ ਹਨ। ਇਸ ਲਈ ਹਰੇਕ ਨਾਗਰਿਕ ਦਾ ਇਹ ਫ਼ਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਕਰੇ। ਉਨ੍ਹਾਂ ਕਿਹਾ ਕਿ ਪੌਦੇ ਲਗਾ ਕੇ ਆਮ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਮਿਸ਼ਨ ਤੰਦਰੁਸਤ ਪੰਜਾਬ ਦਾ ਅਹਿਮ ਹਿੱਸਾ ਹੈ ਤੇ ਜੰਗਲਾਤ ਵਿਭਾਗ ਵੱਲੋਂ ਵੀ ਘਰ-ਘਰ ਹਰਿਆਲੀ ਮੁਹਿੰਮ ਅਧੀਨ ਹਰੇਕ ਘਰ ਵਿੱਚ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸਾਡਾ ਵਾਤਾਵਰਨ ਸਵੱਛ ਬਣਿਆ ਰਹੇ। ਉਨ੍ਹਾਂ ਸੰਸਥਾ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਅਤੇ ਸੰਸਥਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ‘ਪੱਤੇ’ ਫਾਊਂਡੇਸ਼ਨ  ਦੇ ਬਾਨੀ ਪ੍ਰੇਮ ਵਧਵਾ ਨੇ ਦੱਸਿਆ ਕਿ ਉਨ੍ਹਾਂ ਦੀ ਫਾਊਂਡੇਸ਼ਨ  ਵੱਲੋਂ ਆਈ.ਟੀ.ਆਈ. ਬਸੀ ਪਠਾਣਾ ਵਿਖੇ ਕਰੀਬ 200 ਬੂਟੇ ਲਗਾਏ ਗਏ ਹਨ, ਤਾਂ ਜੋ ਸਾਡਾ ਵਾਤਾਵਰਨ ਹਰਿਆ ਭਰਿਆ ਰਹਿ ਸਕੇ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸੰਸਥਾ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਫਾਊਂਡੇਸ਼ਨ ਵੱਲੋਂ ਬੂਟੇ ਲਗਾਉਣ ਦੇ ਨਾਲ-ਨਾਲ ਬੂਟਿਆਂ ਦੇ ਪਾਲਣ ਪੋਸ਼ਣ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਇਸ ਮੌਕੇ ਫਾਊਂਡੇਸ਼ਨ ਦੇ ਕੰਵਲਜੀਤ ਸਿੰਘ, ਰਮੇਸ਼ ਕੁਮਾਰ, ਅਮਰਜੀਤ ਸਿੰਘ ਕੋਹਲੀ, ਆਈ.ਟੀ.ਆਈ. ਬਸੀ ਪਠਾਣਾ ਦੇ ਪ੍ਰਿੰਸੀਪਲ ਜਸਵੰਤ ਸਿੰਘ, ਰਾਜ ਕੁਮਾਰ ਵਧਵਾ, ਪੱਤੇ ਫਾਊਂਡੇਸ਼ਨ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਤੇ ਹੋਰ ਹਾਜ਼ਰ ਸਨ।

LEAVE A REPLY