ਅਸ਼ੋਕ ਤੰਵਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ

0
79

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਅਸ਼ੋਕ ਤੰਵਰ।

ਅੰਮ੍ਰਿਤਸਰ, 1 ਅਗਸਤ
ਹਰਿਆਣਾ ਵਿੱਚ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਨੇ ਅੱਜ ਇਥੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਵਿੰਤਕਾ ਤੰਵਰ, ਬੇਟੀ ਤੇ ਬੇਟਾ ਵੀ ਮੌਜੂਦ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਆਪਣੀ ਬੇਟੀ ਦੇ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਮੱਥਾ ਟੇਕ ਕੇ ਉਨ੍ਹਾਂ ਨੂੰ ਰੂਹਾਨੀ ਖੁਸ਼ੀ ਮਹਿਸੂਸ ਹੋਈ ਹੈ। ਇਸ ਤੋਂ ਪਹਿਲਾਂ ਸ੍ਰੀ ਤੰਵਰ ਦਾ ਕਾਂਗਰਸ ਕਮੇਟੀ ਦੇ ਸਕੱਤਰ ਐਡਵੋਕੇਟ ਗੌਤਮ ਮਜੀਠੀਆ ਨੇ ਸਵਾਗਤ ਕੀਤਾ। ਸ੍ਰੀ ਮਜੀਠੀਆ ਨੇ ਦੱਸਿਆ ਕਿ ਸ੍ਰੀ ਅਸ਼ੋਕ ਤੰਵਰ ਤੇ ਉਨ੍ਹਾਂ ਦੀ ਪਤਨੀ ਦੋਵੇਂ ਐੱਨਐੱਸਯੂਆਈ ਦੇ ਕੌਮੀ ਪ੍ਰਧਾਨ ਤੇ ਕੌਮੀ ਸਕੱਤਰ ਰਹਿ ਚੁੱਕੇ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਪ੍ਰਧਾਨਗੀ ਦੇ ਨਾਲ ਹਰਿਆਣਾ ਵਿੱਚ ਕਾਂਗਰਸ ਨੂੰ ਇਕ ਨਵੀਂ ਸੇਧ ਤੇ ਉਤਸ਼ਾਹ ਮਿਲਿਆ ਹੈ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਮਗਰੋਂ ਉਹ ਜੱਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਿਰ ਵੀ ਗਏ। ਇਸ ਮੌਕੇ ਵਿਕਾਸ ਦੱਤ, ਬੌਬੀ, ਗੁਰਦੇਵ ਸਿੰਘ ਝੀਤਾ, ਰਜੀਵ ਸਹਿਗਲ ਤੇ ਹੋਰ ਆਗੂ ਹਾਜ਼ਰ ਸਨ।

LEAVE A REPLY