ਸਰਕਾਰ ਨੇ ਚੋਣ ਵਾਅਦੇ ਪੂਰੇ ਨਾ ਕੀਤੇ: ਰਘੂਨਾਥ

0
64

ਸੀਟੂ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਰਘੂਨਾਥ ਸਿੰਘ।

ਨੰਗਲ, 22 ਅਗਸਤ
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਵਰਕਰਾਂ ਦੀ ਮੀਟਿੰਗ ਕਾਮਰੇਡ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੀਟੂ ਦੇ ਸੂਬਾਈ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਵੀ ਪਹੁੰਚੇ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾ. ਰਘੁਨਾਥ ਨੇ ਕਿਹਾ ਕਿ ਮਜ਼ਦੂਰਾਂ ਤੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਇੱਕ ਸਾਂਝੀ ਰੈਲੀ ਕੀਤੀ ਜਾਵੇਗੀ ਅਤੇ ਇਸ ਰੈਲੀ ਦਾ ਮੁੱਖ ਮਕਸਦ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਰਕਾਰ ’ਤੇ ਦਬਾਅ ਬਨਾਉਣਾ ਹੈ। ਚਾਰ ਸਾਲ ਬੀਤ ਜਾਣ ’ਤੇ ਵੀ ਮੋਦੀ ਸਰਕਾਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਸੁਪਰੀਮ ਕੋਰਟ ਵੱਲੋਂ 26 ਅਕਤੂਬਰ 2016 ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਕਾਨੂੰਨ ਬਣਾਇਆ ਸੀ ਪਰ ਸਰਕਾਰਾਂ ਵੱਲੋਂ ਉਸ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਮੀਟਿੰਗ ਵਿਚ ਤਰਸੇਮ ਲਾਲ, ਸਤਨਾਮ ਸਿੰਘ, ਸੁਖਦੇਵ ਸਿੰਘ, ਵਿਨੋਦ ਭਟੀ, ਰਾਮ ਲਾਲ ਜਾਂਦਲਾ, ਹਰਪਾਲ ਸਿੰਘ, ਰਮਨ ਭਟੀ, ਬਲਜੀਤ ਸਿੰਘ, ਸੁਮੇਧ ਸੈਣੀ, ਪੁਸ਼ਪ ਰਾਣਾ, ਸੁਰਜੀਤ ਕੁਮਾਰ, ਦੀਪ ਸਿੰਘ ਵੀ ਹਾਜ਼ਰ ਸਨ।

LEAVE A REPLY