ਵੋਟਰ ਸੂਚੀਆਂ ਦੀ ਸੁਧਾਈ ਦਾ ਜਾਇਜ਼ਾ ਲਿਆ

0
50

ਡਿਵੀਜ਼ਨਲ ਕਮਿਸ਼ਨਰ ਪਟਿਆਲਾ ਦੀਪਿੰਦਰ ਸਿੰਘ ਕੰਮ ਦਾ ਜਾਇਜ਼ਾ ਲੈਂਦੇ ਹੋਏ।

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਹਿਲੀ ਜਨਵਰੀ 2019 ਨੂੰ ਆਧਾਰ ਮੰਨ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਕੰਮ ਦਾ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਦੀਪਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਦੀਪਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿੱਚ 18 ਤੇ 19 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਵਾਸਤੇ ਕੈਂਪ ਤੇ ਸੈਮੀਨਾਰ ਲਾਏ ਜਾਣ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 3957 ਨਵੇਂ ਵੋਟਰਾਂ ਨੇ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਏ ਹਨ।

LEAVE A REPLY